ਬੱਚਿਆਂ ਦੇ ਮਾਪਿਆਂ ਨੇ ਸਰਕਾਰ ਨੂੰ ਕੀਤੀ ਅਪੀਲ - Government of Punja
🎬 Watch Now: Feature Video
ਮਾਨਸਾ: ਪੰਜਾਬ ਸਰਕਾਰ (Government of Punjab) ਵੱਲੋਂ ਸਰਕਾਰੀ ਸਕੂਲ ਖੋਲ੍ਹੇ ਗਏ ਹਨ।ਇਸ ਨੂੰ ਲੈ ਕੇ ਬੱਚਿਆਂ ਦਾ ਮਾਪਿਆਂ ਦਾ ਕਹਿਣਾ ਹੈ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਰਕਾਰ ਨੇ ਸਕੂਲ ਖੋਲ੍ਹ ਦਿੱਤੇ ਹਨ ਪਰ ਉਨ੍ਹਾਂ ਵੱਲੋਂ ਸਰਕਾਰ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਕੋਰੋਨਾ ਮਹਾਂਮਾਰੀ (Corona epidemic)ਬਹੁਤ ਹੀ ਖਤਰਨਾਕ ਹੈ ਇਸ ਲਈ ਸਕੂਲਾਂ ਵਿਚ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਖਤ ਪ੍ਰਬੰਧ ਕੀਤੇ ਜਾਣ।ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਨੂੰ ਸੈਨੇਟਾਈਜ਼ਰ ਕੀਤਾ ਜਾਵੇ ਅਤੇ ਸੋਸ਼ਲ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ।ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਪਿਛਲੇ ਕਾਫੀ ਸਮੇਂ ਤੋਂ ਘਰ ਵਿਚ ਹੀ ਬੈਠੇ ਸਨ ਇਸ ਕਰਕੇ ਉਨ੍ਹਾਂ ਦਾ ਮਾਨਸਿਕ ਵਿਕਾਸ ਰੁਕ ਗਿਆ ਸੀ।