ਨੌਜਵਾਨ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਕੀਤਾ ਦਾਅਵਾ , 2 ਮੁਲਜ਼ਮਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ
🎬 Watch Now: Feature Video
ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਨਜ਼ਦੀਕ ਪੈਂਦੀ ਕਿਸਾਨ ਹਵੇਲੀ (Kisan Haveli) ਕੋਲ ਇੱਕ ਨੌਜਵਾਨ ਦੀ ਬੁਰੀ ਹਾਲਤ ਵਿੱਚ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਕਤਲ ਦਾ ਸ਼ੱਕ ਜਤਾਇਆ ਸੀ। ਹੁਣ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ (BLIND murder mystery) ਨੂੰ ਸੁਲਝਾਉਂਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।ਐਸ ਐਚ ਓ ਸ਼੍ਰੀ ਅਨੰਦਪੁਰ ਸਾਹਿਬ ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ (accused were arrested) ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ।