ਕੇਦਰ ਦੀਆਂ ਹਦਾਇਤਾਂ ਦੀ ਪਾਲਣਾ ਕਰੇ ਪੰਜਾਬ ਸਰਕਾਰ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਟੈਂਟ ਡੀਲਰ ਐਸੋਸੀਏਸ਼ਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਕਾਰੋਬਾਰ ਨਾਲ ਜੁੜੇ ਕਾਰੋਬਾਰੀਆਂ ਨੇ ਮੀਟਿੰਗ ਕੀਤੀ। ਇਸ ਦੌਰਾਨ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਬੀਤੇ 6 ਮਹੀਨੇ ਤੋਂ ਟੈਂਟ ਦਾ ਕਾਰੋਬਾਰ ਬਿਲਕੁਲ ਬੰਦ ਪਿਆ ਹੈ। ਉਨ੍ਹਾਂ ਕਿਹਾ ਕਿ ਪਹਿਲੇ 3 ਮਹੀਨੇ ਕੋਰੋਨਾ ਕਾਰਨ ਪੂਰੇ ਦੇਸ਼ ਵਿੱਚ ਹੀ ਕਾਰੋਬਾਰ ਬੰਦ ਪਿਆ ਸੀ। ਕੇਂਦਰ ਸਰਕਾਰ ਨੇ ਹੁਣ ਛੋਟੇ ਪ੍ਰੋਗਰਾਮਾਂ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਪੰਜਾਬ ਸਰਕਾਰ ਨੇ ਇਹ ਇਜਾਜ਼ਤ ਨਹੀ ਦਿੱਤੀ। ਹੁਣ 21 ਸਤੰਬਰ ਤੋਂ ਕੇਂਦਰ ਵੱਲੋਂ ਧਾਰਮਿਕ ਅਤੇ ਹੋਰ ਸਮਾਗਮਾਂ ਲਈ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਵਲੋਂ ਉਸੇ ਤਰਾਂ ਪਾਬੰਦੀਆਂ ਹਨ। ਜਿਸ ਕਾਰਨ ਪੰਜਾਬ ਵਿੱਚ ਟੈਂਟ ਦਾ ਕਾਰੋਬਾਰ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕੇਂਦਰ ਦੀਆਂ ਹਦਾਇਤਾਂ ਦੀ ਪਾਲਣਾ ਕਰੇ ਤਾਂ ਜੋ ਟੈਂਟ ਕਾਰੋਬਾਰੀਆਂ ਨੂੰ ਕੁੱਝ ਰਾਹਤ ਮਿਲ ਸਕੇ।