ਅਫ਼ਗ਼ਾਨਿਸਤਾਨ ਦੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ 'ਤੇ ਹੋਏ ਹਮਲੇ ਦੇ ਸ਼ਹੀਦ ਦੀਆਂ ਅਸਥੀਆਂ ਜਲ ਪ੍ਰਵਾਹ - ਉਪਰੰਤ ਅਸਥੀਆਂ ਜਲ ਪ੍ਰਵਾਹ
🎬 Watch Now: Feature Video
ਰੂਪਨਗਰ : ਪਿਛਲੇ ਦਿਨੀਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਵਿਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਸੁਵਿੰਦਰ ਸਿੰਘ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਬਣੇ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਜਾ ਕੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕਰਵਾਈ ਗਈ।
TAGGED:
ਸ਼ਹੀਦ ਦੀਆਂ ਅਸਥੀਆਂ ਜਲ ਪ੍ਰਵਾਹ