ਬੇਖੌਫ ਚੋਰ ਨੇ 8 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਵਿੱਤੀ ਨੁਕਸਾਨ ਤੋਂ ਬਚਾਅ
🎬 Watch Now: Feature Video
ਹੁਸਿ਼ਆਰਪੁਰ ਦੇ ਡੀਸੀ ਦਫਤਰ ਨਾਲ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕਿਟ ਵਿੱਚ ਬੀਤੀ ਦੇਰ ਰਾਤ ਇਕ ਚੋਰ ਵਲੋਂ 8 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਪਰ ਗਨੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਵਿੱਤੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਚੋਰ ਵਲੋਂ ਕੀਤੀ ਗਈ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਚੁੱਕੀ ਹੈ। ਜਿਸ ਵਿੱਚ ਉਹ ਦੁਕਾਨ ਦਾ ਸ਼ਟਰ ਖੋਲ੍ਹਦੇ ਹੋਏ ਨਜਰ ਆ ਰਿਹਾ ਹੈ। ਮਾਮਲੇ ਸਬੰਧੀ ਦੁਕਾਨਦਾਰਾਂ ਨੇ ਦੱਸਿਆ ਕਿ ਰਾਤ ਨੂੰ ਉਹ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਘਰਾਂ ਨੂੰ ਚੱਲੇ ਗਏ ਸੀ ਪਰ ਜਦੋਂ ਉਹ ਸਵੇਰ ਮਾਰਕਿਟ ਵਿੱਚ ਆਏ ਤਾਂ ਉਨ੍ਹਾਂ ਦੀਆਂ ਦੁਕਾਨਾਂ ਦੇ ਸ਼ੱਟਰ ਤੋੜੇ ਹੋਏ ਸੀ ਜਿਸਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।