ਚੋਰਾਂ ਨੇ ਦਿਨ-ਦਿਹਾੜੇ ਘਰ 'ਚੋਂ ਚੋਰੀ ਕੀਤਾ ਸੋਨਾ ਤੇ ਨਗਦੀ - Caught in CCTV
🎬 Watch Now: Feature Video
ਮੋਗਾ: ਧਰਮਕੋਟ ਵਿਖੇ ਦਿਨ ਦਿਹਾੜੇ ਤਿੰਨ ਅਣਪਛਾਤੇ ਚੋਰਾਂ ਵੱਲੋਂ ਕਰੀਬ 9 ਤੋਲੇ ਸੋਨਾ (Gold) ਅਤੇ ਉਨ੍ਹਾਂ ਦੀ ਜੇਬ ਵਿੱਚੋਂ 5 ਹਜ਼ਾਰ ਰੁਪਈਆ ਤੇ ਘਰੇ ਖੜੀ ਸਕੂਟਰੀ ਲੈ ਕੇ ਫ਼ਰਾਰ ਹੋ ਗਏ। ਚੋਰੀ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ (Caught in CCTV) ਹੋ ਗਈ। ਇਸ ਮੌਕੇ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਅਤੇ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਉਨ੍ਹਾਂ ਦਾ ਚੋਰੀ ਹੋਇਆ ਸਮਾਨ ਵਾਪਸ ਕੀਤਾ ਜਾਵੇ। ਉਧਰ ਇਸ ਮੌਕੇ ਜਾਂਚ ਅਫ਼ਸਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੋਟੋਜ਼ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।