ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ - Three members of a looting gang
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਹਨਾਂ ਤੋਂ ਪੁਲਿਸ ਨੂੰ 2 ਪਿਸਟਲ, 4 ਰੌਂਦ ਤੇ ਇੱਕ ਕਾਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਰਾਜਪਾਲ ਸਿੰਘ ਨੇ ਦੱਸਿਆ ਕਿ CIA ਦੇ ਇੰਚਾਰਜ ਗੱਬਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਮੋਰਿੰਡਾ- ਚੁੰਨੀ ਰੋਡ 'ਤੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਲਈ ਵਿਉਂਤ ਬਣਾ ਰਹੇ ਹਨ। ਜਿਹਨਾਂ ਤੋਂ ਕੁਝ ਹਥਿਆਰ ਵੀ ਬਰਾਮਦ ਹੋ ਸਕਦੇ ਹਨ। ਜਿਸ 'ਤੇ ਕਾਰਵਾਈ ਕਰਦੇ ਹੋਏ CIA ਸਟਾਫ ਸਰਹਿੰਦ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਨੂੰ ਕਾਬੂ ਕਰ ਇਹਨਾਂ ਤੋਂ 2 ਪਿਸਟਲ 04 ਰੌਂਦ ਅਤੇ ਇੱਕ ਚਾਕੂ ਕਮਾਣੀਦਾਰ ਤੇ ਬਲੀਨੋ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਗੈਂਗ ਦੇ ਹੋਰ ਮੈਂਬਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।