ਜਲੰਧਰ ’ਚ ਪੁਲਿਸ ਨੇ ਲੁੱਟਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਗ੍ਰਿਫਤਾਰ - Three robbers arrested by police in jalandhar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15033382-678-15033382-1650099042299.jpg)
ਜਲੰਧਰ: ਜ਼ਿਲ੍ਹੇ ਚ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਲੁੱਟਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਥਾਣਾ ਰਾਮਾਮੰਡੀ ਦੇ ਮੁਖੀ ਨੇ ਦੱਸਿਆ ਹੈ ਕਿ ਇੱਕ ਵਿਅਕਤੀ ਵੱਲੋਂ ਉਨ੍ਹਾਂ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਨੇ ਤਫਤੀਸ਼ ਦੌਰਾਨ ਉਨ੍ਹਾਂ ਨੇ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਗੌਤਮ ਕੁਮਾਰ , ਅਜੇ ਸਿੰਘ ਅਤੇ ਤੀਜਾ ਸੰਦੀਪ ਵਜੋਂ ਹੋਈ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ ਇਕ ਮੋਟਰਸਾਇਕਲ ਅਤੇ ਇਕ ਮੋਬਾਇਲ ਰੈੱਡਮੀ ਅਤੇ ਤਿੰਨ ਹੋਰ ਮੋਬਾਇਲ ਵੱਖ-ਵੱਖ ਕੰਪਨੀਆਂ ਦੇ ਬਰਾਮਦ ਹੋਏ ਹਨ।