ਏਟੀਐਮ ਪੁੱਟਣ ਆਏ ਤਿੰਨ ਚੋਰ ਰੰਗੀ ਹੱਥੀ ਕਾਬੂ - ਲੁੱਟਾਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ
🎬 Watch Now: Feature Video
ਅੰਮ੍ਰਿਤਸਰ: ਸੂਬੇ ਭਰ ’ਚ ਲੁੱਟਾਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ, ਉੱਥੇ ਹੀ ਇਨ੍ਹਾਂ ਵਾਰਦਾਤਾਂ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਮੁਸਤੈਦ ਹੋ ਗਈ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ’ਚ ਅਟਾਰੀ ਵਿਖੇ ਉਸ ਸਮੇਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਤਿੰਨ ਚੋਰਾਂ ਨੂੰ ਚੋਰੀ ਕਰਦੇ ਹੋਏ ਰੰਗੀ ਹੱਥੀ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਤਿੰਨ ਚੋਰ ਵੈਲਡਿੰਗ ਸੈੱਟ ਦੇ ਨਾਲ ਏਟੀਐਮ ਮਸ਼ੀਨ ਨੂੰ ਪੁੱਟਣ ਦੀ ਕੋਸ਼ਿਸ਼ ਕਰਨ ਲੱਗੇ ਸੀ ਜਿਨ੍ਹਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਫਿਲਹਾਲ ਤਿੰਨੋਂ ਚੋਰਾਂ ਨੂੰ ਪੁਲਿਸ ਨੇ ਆਪਣੇ ਹਿਰਾਸਤ ’ਚ ਲੈ ਲਿਆ ਹੈ।