ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧ, SSP ਨੇ ਲਿਆ ਜਾਇਜ਼ਾ - ਜਨਮ ਅਸ਼ਟਮੀ ਦੇ ਤਿਉਹਾਰ
🎬 Watch Now: Feature Video
ਦੇਸ਼ ਭਰ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਬਠਿੰਡਾ ਵਿੱਚ ਮੰਦਰਾਂ ਨੂੰ ਸਜਾਇਆ ਗਿਆ ਹੈ। ਉੱਥੇ ਹੀ ਇਸ ਤਿਉਹਾਰ ਨੂੰ ਲੈ ਕੇ ਪੁਲਿਸ ਵੱਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਐੱਸਐੱਸਪੀ ਬਠਿੰਡਾ ਜੇ ਇਲਾਂਚੈਜ਼ੀਅਨ ਖ਼ੁਦ ਮੰਦਿਰਾਂ ਵਿੱਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੁੱਖ ਮੰਦਰਾਂ ਵਿੱਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ. ਉਨ੍ਹਾਂ ਦੱਸਿਆ ਕਿ ਇੱਕ ਪਾਸੇ ਜਿੱਥੇ ਪੁਲਿਸ ਦੀ ਟੀਮ ਨੂੰ ਤੈਨਾਤ ਕੀਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਸੁਰੱਖਿਆ ਦੇ ਮੱਦੇਨਜ਼ਰ ਮੰਦਰ ਦੇ ਆਲੇ ਦੁਆਲੇ ਅਤੇ ਮੰਦਰ ਵਿਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਕਿ ਉਹ ਚਾਲੂ ਹਾਲਤ ਵਿੱਚ ਹਨ। ਇਸ ਮੌਕੇ ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਜਿੱਥੇ ਵਧਾਈ ਦਿੱਤੀ ਉੱਥੇ ਹੀ ਆਮ ਲੋਕਾਂ ਨੂੰ ਉਨ੍ਹਾਂ ਨੇ ਇਸ ਤਿਉਹਾਰ ਨੂੰ ਸਾਵਧਾਨ ਰਹਿ ਕੇ ਖੁਸ਼ੀ ਨਾਲ ਮਨਾਉਣ ਦੀ ਅਪੀਲ ਕੀਤੀ।