ਕਿਸਾਨ-ਮਜ਼ਦੂਰ ਕ੍ਰਾਂਤੀਕਾਰੀ ਯੂਨੀਅਨ ਨੇ ਕੱਢਿਆ ਟਰੈਕਟਰ ਮਾਰਚ - ਖੇਤੀ ਕਾਨੂੰਨਾਂ ਦਾ ਵਿਰੋਧ
🎬 Watch Now: Feature Video
ਫ਼ਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਆਗੂਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੜਾਕੇ ਦੀ ਠੰਢ ਦੀ ਪਰਵਾਹ ਨਾ ਕਰਦੇ ਹੋਏ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਵੱਲੋਂ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਕਿਸਾਨਾਂ ਵੱਲੋਂ ਸਰਕਾਰ ਉੱਪਰ ਦਬਾਅ ਬਣਾਉਣ ਲਈ ਵੱਖ-ਵੱਖ ਤਰੀਕੇ ਨਾਲ ਧਰਨੇ ਲਗਾਏ ਜਾ ਰਹੇ ਹਨ। ਇਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨ ਮਜ਼ਦੂਰ ਕ੍ਰਾਂਤੀਕਾਰੀ ਯੂਨੀਅਨ ਨੇ ਵਿਸ਼ਾਲ ਟਰੈਕਟਰ ਮਾਰਚ ਜ਼ੀਰਾ ਤੋਂ ਰਵਾਨਾ ਹੋ ਕੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਮੱਖੂ ਵਿੱਚ ਸਮਾਪਤ ਹੋਇਆ।