ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾ ਨੇ ਕੱਢੀ ਟਰੈਕਟਰ ਰੈਲੀ - ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ
🎬 Watch Now: Feature Video
ਲੁਧਿਆਣਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡਾਂ ਦੇ ਕਿਸਾਨਾਂ ਨੇ ਖੰਨਾ ਸ਼ਹਿਰ 'ਚ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰ ਮਾਰਚ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਅਤੇ ਯੂਥ ਪ੍ਰਧਾਨ ਗੁਰਦੀਪ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤਾ ਨੂੰ ਵਾਰ-ਵਾਰ ਮੀਟਿੰਗਾਂ 'ਚ ਬੁਲਾ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਇਹ ਅੰਦੋਲਨ ਕੌਮੀ ਅੰਦੋਲਨ ਬਣ ਚੁੱਕਾ ਹੈ, ਜਿਸ 'ਚ ਹਰ ਵਰਗ ਦੇ ਲੋਕ ਵੱਖ-ਵੱਖ ਤਰੀਕਿਆਂ ਨਾਲ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨ ਸੰਘਰਸ਼ ਕਰਦੇ ਰਹਿਣਗੇ।