ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਬਾਹਰ ਕੀਤਾ ਧਰਨਾ ਪ੍ਰਦਰਸ਼ਨ

🎬 Watch Now: Feature Video

thumbnail

By

Published : Mar 15, 2021, 8:26 PM IST

ਫਰੀਦਕੋਟ: ਰੇਲਵੇ ਸਟੇਸ਼ਨ ਤੇ ਟ੍ਰੇਡ ਯੂਨੀਅਨ ਵੱਲੋਂ ਭਾਰਤੀ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਦੋ ਘੰਟੇ ਲਈ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਦੀਆ ਗਲਤ ਨੀਤੀਆਂ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚਲਦੇ ਹਰ ਵਰਗ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਦੇ ਹਰ ਸਰਕਾਰੀ ਸੈਕਟਰ ਡੀਆ ਨਿੱਜੀਕਰਨ ਕਰ ਦੇਸ਼ ਨੂੰ ਪਿੱਛੇ ਵੱਲ ਧੱਕ ਰਹੇ ਹਨ ਅਤੇ ਨਾਲ ਹੀ ਕਿਸਾਨੀ ਨੂੰ ਲੈ ਕੇ ਲਾਗੂ ਕੀਤੇ ਤਿੰਨਾਂ ਕਨੂੰਨਾਂ ਕਰਕੇ ਖੇਤੀ ਨੂੰ ਵੀ ਨਿੱਜੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਕਿਸਾਨੀ ਨੂੰ ਬਰਬਾਦ ਕਰਨ ਜਾ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.