ਭਾਰਤ-ਪਾਕਿਸਤਾਨ 1971 ਦੀ ਜੰਗ 'ਚ ਸ਼ਹੀਦ ਹੋਏ ਜਵਾਨਾਂ ਨੂੰ ਭੇਟ ਕੀਤੀ ਸ਼ਰਧਾਂਜਲੀ - ਪ੍ਰਧਾਨ ਉਮੇਸ਼ ਕੁਮਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10169385-thumbnail-3x2-fzlk.jpg)
ਫਾਜ਼ਿਲਕਾ: ਭਾਰਤ-ਪਾਕਿਸਤਾਨ 1971 ਦੀ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਭਾਰਤੀ ਫੋਜ਼ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਫ਼ਾਜ਼ਿਲਕਾ ਦੇ ਬਾਰਡਰ ਰੋਡ 'ਤੇ ਸਥਿਤ ਸ਼ਹੀਦਾਂ ਦੀ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਫੌਜ, ਅਸਮ ਰੈਜੀਮੈਂਟ 3 ਬਟਾਲੀਅਨ, ਬੀਐਸਐਫ ਅਤੇ ਫਾਜ਼ਿਲਕਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਹੀਦਾਂ ਦੇ ਸਮਾਰਕ 'ਤੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕੀਤੇ। ਸਮਾਗਮ ਦੇ ਅੰਤ ਵਿੱਚ ਫ਼ਾਜ਼ਿਲਕਾ ਵਾਰ ਮੈਮੋਰਿਅਲ ਵੈਲਫ਼ੇਅਰ ਸੁਸਾਇਟੀ ਦੇ ਆਗੂਆਂ ਨੇ ਫੌਜ ਦੇ ਅਧਿਕਾਰੀਆਂ ਨੂੰ ਸਨਮਾਨਤ ਕੀਤਾ। ਫ਼ਾਜ਼ਿਲਕਾ ਵਾਰ ਮੈਮੋਰਿਅਲ ਵੈਲਫ਼ੇਅਰ ਸੁਸਾਇਟੀ ਦੇ ਜਰਨਲ ਸਕੱਤਰ ਰੁਪੇਸ਼ ਬਾਂਸਲ ਅਤੇ ਪ੍ਰਧਾਨ ਉਮੇਸ਼ ਕੁਮਾਰ ਨੇ ਦੱਸਿਆ ਕਿ ਭਾਰਤ-ਪਾਕਿਸਤਾਨ 1971 ਦੀ ਜੰਗ ਵਿੱਚ ਭਾਰਤ ਦੇ ਕਈ ਜਵਾਨ ਸ਼ਹੀਦ ਹੋ ਗਏ।