ਕਾਰਗਿਲ ਵਿਜੈ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ - ਕਾਰਗਿਲ ਵਿਜੈ ਦਿਵਸ
🎬 Watch Now: Feature Video
ਕਾਰਗਿਲ ਵਿਜੈ ਦਿਵਸ ਮੌਕੇ ਗੁਰਦਾਸਪੁਰ ਦੇ ਬਟਾਲਾ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ 96 ਇੰਫੈਂਟਰੀ ਬ੍ਰਿਗੇਡ ਦੀ ਅਗੁਵਾਈ 'ਚ ਬਟਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਰਧਾਂਜਲੀ ਸਮਾਗਮ ਵੀ ਕਰਵਾਇਆ ਗਿਆ। ਸ਼ਹੀਦਾਂ ਨੂੰ ਕਾਰਗਿਲ ਵਿਜੈ ਦਿਵਸ ਮੌਕੇ ਗੁਰਦਾਸਪੁਰ ਦੇ ਬਟਾਲਾ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ 96 ਇੰਫੈਂਟਰੀ ਬ੍ਰਿਗੇਡ ਦੀ ਅਗਵਾਈ 'ਚ ਬਟਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਰਧਾਂਜਲੀ ਸਮਾਗਮ ਵੀ ਕਰਵਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਸਾਬਕਾ ਫ਼ੌਜੀਆਂ ਨੇ ਆਖਿਆ ਕਿ ਕਾਰਗਿਲ ਭਾਰਤ ਦੀ ਇੱਕ ਵੱਡੀ ਇਤਹਾਸਿਕ ਜਿੱਤ ਸੀ। ਉਨ੍ਹਾਂ ਕਿਹਾ ਕਿ ਕਾਰਗਿਲ 'ਚ ਸ਼ਹੀਦ ਹੋਏ ਜਵਾਨਾਂ ਦੀਆਂ ਕੁਰਬਾਨੀਆਂ ਕਾਰਨ ਹੀ ਦੇਸ਼ ਦਾ ਹਰ ਨਾਗਰਿਕ ਸੁੱਖ ਮਾਣ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸਰਕਾਰ ਨੂੰ ਵੀ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।