ਰੰਜ਼ਿਸ਼ ਦੇ ਚੱਲਦੇ 2 ਭਰਾਵਾਂ ਦੀ ਕੀਤੀ ਵੱਢ-ਟੁੱਕ, ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ - ਥਾਣਾ ਭਿੱਖੀਵਿੰਡ ਦੀ ਪੁਲਿਸ
🎬 Watch Now: Feature Video
ਤਰਨ ਤਾਰਨ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 2 ਭਰਾਵਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ 5 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜ਼ਖ਼ਮੀਆਂ ਵਿੱਚੋਂ ਇੱਕ ਦਾ ਇਲਾਜ਼ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ ਅਤੇ ਇੱਕ ਦਾ ਚੰਡੀਗੜ੍ਹ ਦੇ ਪੀਜ਼ੀਆਈ ਵਿੱਚ ਚੱਲ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਚੁੱਕੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।