ਸਿਵਲ ਹਸਪਤਾਲ 'ਚ ਨੌਜਵਾਨਾਂ ਦਾ ਹਾਈ ਵੋਲਟੇਜ ਡਰਾਮਾ, ਸ਼ਰਾਬੀ ਹਾਲਤ 'ਚ ਕੱਢ ਰਹੇ ਸਨ ਗਾਲ੍ਹਾਂ - high voltage drama civil hospital
🎬 Watch Now: Feature Video
ਦੇਰ ਰਾਤ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਸ਼ਰਾਬੀਆਂ ਵੱਲੋਂ ਹਾਈ ਵੋਲਟੇਜ ਡਰਾਮਾ (high voltage drama civil hospital Amritsar) ਕੀਤਾ ਗਿਆ ਹੈ। ਸ਼ਰਾਬੀ ਹਾਲਤ ਵਿੱਚ ਇਨ੍ਹਾਂ ਨੌਜਵਾਨਾਂ ਵੱਲੋਂ ਪੁਲਿਸ ਨੂੰ ਗਾਲ੍ਹਾਂ ਕੱਢਿਆਂ ਗਈਆਂ ਹਨ। ਇਸ ਵੀਡੀਓ ਵਿੱਚ ਸ਼ਰਾਬੀਆਂ ਵੱਲੋਂ ਕਿਹਾ ਜਾ ਰਿਹਾ ਸੀ ਪੁਲਿਸ ਸਾਡੇ 'ਤੇ ਤਸ਼ੱਦਦ ਢਾਹ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਦੋਵੇਂ ਨੌਜਵਾਨ ਦੁਕਾਨ 'ਤੇ ਸ਼ਰਾਬ ਪੀ ਰਹੇ ਸਨ ਅਤੇ ਨਾਲ ਹੀ ਲੋਕਾਂ ਨੂੰ ਗਾਲ੍ਹਾਂ ਕੱਢ ਰਹੇ ਸਨ। ਪੁਲਿਸ ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਇਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਗਾਲ੍ਹਾਂ ਕੱਢੀਆਂ ਗਈਆਂ। ਪੁਲਿਸ ਨਾਲ ਇਸ ਮਾਮਲੇ ਵਿੱਚ ਗੱਲ ਕਰਨ ਦੀ ਕੋਸ਼ੀਸ਼ ਕੀਤੀ ਜਾ ਰਹੀ ਹੈ।