ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਚੋਰਾਂ ਨੇ ਕੀਤੀ ਚੋਰੀ, ਪੂਰੀ ਘਟਨਾ ਸੀਸੀਟੀਵੀ ’ਚ ਕੈਦ - ਗੁਰੂ ਘਰ ਦੀ ਗੋਲਕ ਨੂੰ ਹੀ ਚੋਰੀ
🎬 Watch Now: Feature Video
ਤਰਨਤਾਰਨ: ਜ਼ਿਲ੍ਹੇ ’ਚ ਪੈਂਦੇ ਪਿੰਡ ਰਟੌਲ ਵਿਖੇ ਬੜੀ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ 'ਚ ਸਥਿਤ ਗੁਰਦੁਆਰਾ ਭਾਈ ਮਹਾਂ ਸਿੰਘ ਵਿਖੇ ਚੋਰਾਂ ਵੱਲੋਂ ਗੁਰੂ ਘਰ ਦੀ ਗੋਲਕ ਨੂੰ ਹੀ ਚੋਰੀ ਕਰ ਕੇ ਉਸ ਵਿੱਚੋਂ ਤਕਰੀਬਨ 50 ਹਜ਼ਾਰ ਰੁਪਏ ਚੋਰੀ ਕਰਨ ਸਬੰਧੀ ਮਾਮਲਾ ਸਾਹਮਣੇ ਆਇਆ। ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਹੈ ਕਿ ਤੜਕਸਾਰ ਜਦੋਂ ਉਹ ਗੁਰਦੁਆਰਾ ਸਾਹਿਬ ਆਏ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਟੁੱਟੇ ਹੋਏ ਸਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਗਾਇਬ ਹੋਈ ਪਈ ਸੀ। ਜਦੋਂ ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਤਾਂ ਦੇਖਿਆ ਕਿ ਦੋ ਨੋਜਵਾਨ ਬੜੇ ਆਰਾਮ ਨਾਲ ਗੁਰਦੁਆਰਾ ਸਾਹਿਬ ਅੰਦਰ ਆਏ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰ ਕੇ ਲੈ ਗਏ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੁਪਏ ਸਨ। ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ