CM ਰਿਹਾਇਸ਼ ਦੇ ਘਿਰਾਓ ਦੌਰਾਨ ਪੁਲਿਸ ਅਤੇ ਬੇਰੁਜ਼ਗਾਰਾਂ 'ਚ ਧੱਕਾਮੁੱਕੀ - ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ
🎬 Watch Now: Feature Video
ਸੰਗਰੂਰ: ਆਪਣੀਆਂ ਮੰਗਾਂ ਨੂੰ ਲੈਕੇ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਬੇਰੁਜ਼ਗਾਰਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸੰਗਰੂਰ 'ਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਵੀ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ ਵੀ ਹੋਈ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਕਿ ਉਹ ਦੋ-ਦੋ ਵਾਰ ਟੈੱਟ ਪਾਸ ਹਨ ਪਰ ਫਿਰ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ, ਹਿੰਦੀ ਅਤੇ ਇਤਿਹਾਸ ਵਿਸ਼ਿਆਂ ਦੀਆਂ ਭਰਤੀਆਂ ਕੀਤੀਆਂ ਜਾਣ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ ਅਤੇ ਕਈਆਂ ਦੇ ਕੱਪੜੇ ਤੱਕ ਫਟ ਗਏ।