ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਨੇ ਕਹੀਆਂ ਇਹ ਗੱਲਾਂ - Arjun Ram Meghwal paid obeisance at the Golden Temple
🎬 Watch Now: Feature Video
ਅੰਮ੍ਰਿਤਸਰ: ਕੇਂਦਰੀ ਸੱਭਿਆਚਾਰਕ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਪਿਛਲੇ ਦਿਨੀ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਵੱਲੋਂ ਕੱਲ੍ਹ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਨਵੀਨੀਕਰਨ ਦਾ ਜਾਇਜ਼ਾ ਲਿਆ ਗਿਆ ਹੈ। ਇਸਦੇ ਚੱਲਦੇ ਹੀ ਅੱਜ ਕੇਂਦਰੀ ਮੰਤਰੀ ਵੱਲੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਮੱਥਾ ਟੇਕ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੀ ਲੀਡਰਸ਼ਿੱਪ ਵੀ ਮੌਜੂਦ ਵਿਖਾਈ ਦਿੱਤੀ।
TAGGED:
ਰਾਜ ਮੰਤਰੀ ਅਰਜੁਨ ਰਾਮ ਮੇਘਵਾਲ