ਅੰਮ੍ਰਿਤਸਰ ਪਹੁੰਚੇ ਕੇਂਦਰੀ ਰਾਜ ਅਰਜੁਨ ਰਾਮ ਮੇਘਵਾਲ ਨੇ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ - martyrs of Jallianwala Bagh
🎬 Watch Now: Feature Video
ਅੰਮ੍ਰਿਤਸਰ: ਕੇਂਦਰੀ ਸੱਭਿਆਚਾਰਕ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਨੇ ਜਲ੍ਹਿਆਂ ਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਉੱਥੇ ਹੀ ਸੱਭਿਆਚਾਰ ਮੰਤਰਾਲੇ ਵੱਲੋਂ 31 ਕਰੋੜ ਰੁਪਏ ਦੀ ਰਾਸ਼ੀ ਨਾਲ ਇਸ ਬਾਗ ਦੇ ਕੀਤੇ ਨਵੀਨੀਕਰਨ ਦਾ ਜਾਇਜ਼ਾ ਲਿਆ। ਇਸ ਮੌਕੇ ਅਰਜੁਨ ਰਾਮ ਮੇਘਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਬਾਗ ਦੀ ਮੁਰੰਮਤ ਲਈ ਸੱਭਿਆਚਾਰਕ ਮੰਤਰਾਲੇ ਵੱਲੋਂ 31 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਬਾਗ ਦਾ ਨਵੀਨੀਕਰਨ ਕੀਤਾ ਗਿਆ ਹੈ।