ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਬੰਦ, 7 ਦਿਨ ਦਾ ਲੱਗਦਾ ਹੈ ਸਮਾਂ - Unit No 3 of Guru Gobind Singh Super Thermal Plant Rupnagar closed

🎬 Watch Now: Feature Video

thumbnail

By

Published : May 16, 2022, 7:23 PM IST

ਰੂਪਨਗਰ: ਗਰਮੀ ਦੇ ਚੱਲਦੇ ਪੰਜਾਬ ਵਿੱਚ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ, ਪਰ ਇਸ ਦੌਰਾਨ ਰੂਪਨਗਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ ਯੂਨਿਟ ਨੰਬਰ ਤਿੰਨ ਬੰਦ ਹੋ ਗਿਆ ਹੈ। ਥਰਮਲ ਦਾ ਯੂਨਿਟ ਨੰਬਰ 3 ਕੁੱਲ 210 ਮੈਗਾਵਾਟ ਬਿਜਲੀ ਦਾ ਉਤਪਾਦਨ ਕਰ ਰਿਹਾ ਸੀ ਜਿਸ ਦੇ ਚੱਲਦੇ ਪਹਿਲਾਂ ਹੀ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਤਕਨੀਕੀ ਖ਼ਰਾਬੀ ਦੇ ਚੱਲਦੇ ਇਹ ਯੂਨਿਟ ਬੰਦ ਹੋਇਆ ਹੈ। ਇਸ ਨੂੰ ਠੀਕ ਕਰਨ ਤੇ ਕਰੀਬ 7 ਦਿਨ ਦਾ ਸਮਾਂ ਲੱਗ ਸਕਦਾ ਹੈ। ਰੂਪਨਗਰ ਦਾ ਇਹ ਥਰਮਲ ਪਲਾਟ ਕੁੱਲ 600 ਮੈਗਾਵਾਟ ਬਿਜਲੀ ਦਾ ਉਤਪਾਦਨ ਕਰ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.