18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਾਏ ਗਏ ਕੋਵਿਡ ਦੇ ਟੀਕੇ - Government of India
🎬 Watch Now: Feature Video
ਗਿੱਦੜਬਾਹਾ:ਸਿਹਤ ਵਿਭਾਗ ਵੱਲੋਂ ਕੋਵਿਡ (Covid) -19 ਵੈਕਸੀਨੇਸ਼ਨ ਕੈਂਪ ਲਗਾ ਕੇ ਲਗਾਤਾਰ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ (Covid vaccination) ਦੇ ਟੀਕੇ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਐੱਸ.ਡੀ.ਐੱਮ. ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾ ਅਤੇ ਡਰੱਗ ਇੰਸਪੈਕਟਰ (Drug inspector) ਹਰਿਤਾ ਬਾਂਸਲ ਦੀ ਅਗਵਾਈ ਹੇਠ ਸਥਾਨਕ ਕੈਮਿਸਟ ਐਸੋਸੀਏਸ਼ਨ ਗਿੱਦੜਬਾਹਾ ਦੇ ਸਹਿਯੋਗ ਨਾਲ ਆਰੀਅਨ ਪਬਲਿਕ ਸਕੂਲ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ। ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ, ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ, ਹੁਣ ਭਾਰਤ ਸਰਕਾਰ (Government of India) ਵੱਲੋਂ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਵੈਕਸੀਨ ਤਿਆਰ ਕਰ ਦਿੱਤੀ ਗਈ ਹੈ, ਅਤੇ ਅਸੀਂ ਵੱਖ-ਵੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹੈ।