ਮੂਸੇਵਾਲਾ ਦਾ ਸਕੂਲੀ ਬੱਚਿਆਂ ਨੂੰ ਸੰਗੀਤ ਦੀ ਸਿੱਖਿਆ ਦਿੰਦੇ ਦਾ ਵੀਡੀਓ ਵਾਇਰਲ - ਲੋਕਾਂ ਵਿੱਚ ਭਾਰੀ ਸੋਗ ਦੀ ਲਹਿਰ
🎬 Watch Now: Feature Video
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਤੋਂ ਇਲਾਵਾ ਪੂਰੇ ਵਿਸ਼ਵ ਵਿੱਚ ਉਸਦੇ ਚਾਹੁਣ ਵਾਲੇ ਲੋਕਾਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮੂਸੇਵਾਲਾ ਨੂੰ ਹਮੇਸ਼ਾ ਦਿਲ ਵਿੱਚ ਰੱਖਣ ਦੇ ਲਈ ਨੌਜਵਾਨ ਮੂਸੇਵਾਲਾ ਦੇ ਟੈਟੂ ਬਣਵਾ ਰਹੇ ਹਨ। ਇਸਦੇ ਨਾਲ ਹੀ ਸੋਸ਼ਲ ਮੀਡੀਆ ਉੱਪਰ ਮੂਸੇਵਾਲਾ ਦੇ ਕੰਮਾਂ ਅਤੇ ਗਾਣਿਆਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀ ਹਨ। ਇਸੇ ਵਿਚਾਲੇ ਮੂਸੇਵਾਲਾ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇੱਕ ਸਕੂਲ ਵਿੱਚ ਬੱਚਿਆਂ ਨੂੰ ਗੀਤਾਂ ਅਤੇ ਸੰਗੀਤ ਦੀ ਸਿੱਖਿਆ ਦਿੰਦੇ ਵਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਕਾਫੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।