ਸ਼੍ਰੀਨਗਰ ਦੇ ਲਾਲ ਬਾਜ਼ਾਰ 'ਚ ਪੁਲਿਸ ਟੀਮ 'ਤੇ ਅੱਤਵਾਦੀ ਹਮਲਾ, ASI ਸ਼ਹੀਦ - ਪੁਲਿਸ ਟੀਮ
🎬 Watch Now: Feature Video
ਸ਼੍ਰੀਨਗਰ: ਸ਼੍ਰੀਨਗਰ ਸ਼ਹਿਰ ਦੇ ਬਾਹਰਵਾਰ ਮੰਗਲਵਾਰ ਨੂੰ ਪੁਲਸ ਪਾਰਟੀ 'ਤੇ ਹੋਏ ਅੱਤਵਾਦੀ ਹਮਲੇ 'ਚ ਜੰਮੂ-ਕਸ਼ਮੀਰ ਪੁਲਸ ਦਾ ਇਕ ਅਧਿਕਾਰੀ ਮਾਰਿਆ ਗਿਆ ਅਤੇ ਦੋ ਹੋਰ ਕਾਂਸਟੇਬਲ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ 7.15 ਵਜੇ ਵਾਪਰੀ ਜਦੋਂ ਅੱਤਵਾਦੀਆਂ ਨੇ ਲਾਲ ਬਾਜ਼ਾਰ ਇਲਾਕੇ 'ਚ ਇਕ ਚੌਕੀ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਸਹਾਇਕ ਸਬ ਇੰਸਪੈਕਟਰ ਮੁਸ਼ਤਾਕ ਅਹਿਮਦ ਦੀ ਮੌਤ ਹੋ ਗਈ ਜਦਕਿ ਦੋ ਕਾਂਸਟੇਬਲ ਫਯਾਜ਼ ਅਹਿਮਦ ਅਤੇ ਅਬੂ ਬਕਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।