ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ - ਸਾਬਕਾ ਵਿੱਤ ਮੰਤਰੀ ਦੇ ਖਿਲਾਫ ਵਿਜੀਲੈਂਸ ਨੂੰ ਸ਼ਿਕਾਇਤ
🎬 Watch Now: Feature Video
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦੱਸ ਦਈਏ ਕਿ ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਾਬਕਾ ਵਿੱਤ ਮੰਤਰੀ ਦੇ ਖਿਲਾਫ ਵਿਜੀਲੈਂਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਵੱਲੋਂ ਸਾਬਕਾ ਮੰਤਰੀ ਉੱਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਕਰੋੜਾਂ ਰੁਪਏ ਦਾ ਘਪਲੇ ਕਰਨ ਦਾ ਇਲਜ਼ਾਮ ਲਗਾਇਆ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਵੱਡੇ ਪੱਧਰ ਉੱਤੇ ਘਪਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਉਹ ਹੋਰ ਵੀ ਘਪਲੇ ਉਜਾਗਰ ਕਰਨਗੇ ਅਤੇ ਸਮੇਂ-ਸਮੇਂ ਸਿਰ ਇਸ ਦੀ ਸ਼ਿਕਾਇਤ ਦਰਜ ਕਰਵਾਉਣਗੇ।