ਜਾਣੋ, ਪਿੰਡ ਛਲੇੜੀ ਕਲਾਂ ਕਿਵੇਂ ਬਣਿਆਂ ਪੰਜਾਬ ਦਾ ਮੋਹਰੀ ਪਿੰਡ...
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਛਲੇੜੀ ਕਲਾਂ (Village Chhaleri Kalan) ਵਿਖੇ 417 ਏਕੜ ਪੰਚਾਇਤੀ ਜ਼ਮੀਨ ਪਿੰਡ ਵਾਸੀਆਂ ਨੇ ਖ਼ੁਦ ਸਰਕਾਰ ਦੇ ਸਪੁਰਦ ਕਰਕੇ ਪੰਜਾਬ ਭਰ ਵਿੱਚੋਂ ਮੋਹਰੀ ਹੋਣ ਦੀ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ (Minister for Rural Development and Panchayats) ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਧਾਇਕ (MLA of Sri Fatehgarh Sahib) ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਪਿੰਡ ਦੇ ਲੋਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਉਨ੍ਹਾਂ ਨੂੰ ਸਰੋਪਾ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੂੰ ਬਚਾਉਣ ਦੀ ਗੱਲ ਕਰਦੀ ਹੈ ਇਸੇ ਤਹਿਤ ਸਰਕਾਰੀ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਰਕਾਰ ਦੀ ਆਮਦਨ ਨੂੰ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ।