ਮਾਨਸਾ: ਪਿੰਡ 'ਚ ਰੱਖੀ ਹੱਡਾ ਰੋੜੀ ਦਾ ਵਿਰੋਧ - mansa
🎬 Watch Now: Feature Video
ਮਾਨਸਾ ਦੇ ਪਿੰਡ ਮਲਕਪੁਰ ਖਿਆਲਾ ਕਲਾਂ ਵਿਖੇ ਹੱਡਾ ਰੋੜੀ ਰੱਖਣ ਦੇ ਵਿਰੋਧ 'ਚ ਪਿੰਡ ਵਾਸੀਆਂ ਤੇ ਕਿਸਾਨਾਂ ਨੇ ਪ੍ਰਸ਼ਾਸਨ ਦੀ ਪਿੰਡ ਦੇ ਸ਼ਮਸ਼ਾਨ ਘਾਟ 'ਚ ਅਰਥੀ ਫੂਕੀ। ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਨੂੰ ਸ਼ਮਸ਼ਾਨ ਘਾਟ ਵਿੱਚ ਜਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀ ਪਿਛਲੇ ਇੱਕ ਮਹੀਨੇ ਤੋਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਿੰਡ 'ਚ ਬਣਾਈ ਹੱਡਾ ਰੋੜੀ ਨੂੰ ਚੁੱਕਵਾਉਣ ਲਈ ਗੁਹਾਰ ਲਗਾ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੀ ਮੰਗ ਨੂੰ ਨਜ਼ਰ ਅੰਦਾਜ਼ ਕੀਤਾ ਹੋਇਆ ਹੈ। ਇਸ ਦੇ ਚਲਦੇ ਪਿੰਡ ਵਾਸੀ ਲਗਾਤਾਰ ਸੰਘਰਸ਼ ਕਰ ਰਹੇ ਹਨ।