ਪੰਜਾਬ ਪੁਲਿਸ ਦੇ ਵਲੰਟੀਅਰਾਂ ਨੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ 'ਚ ਅੱਗੇ ਵੱਧ ਕੇ ਕੰਮ ਕਰਨ ਵਾਲੇ ਪੰਜਾਬ ਪੁਲਿਸ ਦੇ ਵਲੰਟੀਅਰਾਂ ਨੇ ਪੁਲਿਸ ਕਮਿਸ਼ਨਰ ਨੂੰ ਮੰਗ ਸੌਂਪਿਆ। ਵਲੰਟੀਅਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਸਮੇਂ 'ਚ ਉਨ੍ਹਾਂ ਨੇ ਸਭ ਤੋਂ ਅੱਗੇ ਹੋ ਕੇ ਕੰਮ ਕੀਤਾ ਅਤੇ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ, ਪਰ ਹੁਣ ਉਨ੍ਹਾਂ ਨੂੰ ਨੌਕਰੀ 'ਤੇ ਰੱਖਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 8 ਮਹੀਨੇ ਬਿਨ੍ਹਾਂ ਪੈਸੇ ਲਏ ਕੰਮ ਕੀਤਾ ਅਤੇ ਹੁਣ ਉਨ੍ਹਾਂ ਨੂੰ ਨੌਕਰੀ ਦੀ ਜ਼ਰੂਰਤ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਗਿਆ।