ਨਿਗਮ ਚੋਣਾਂ 'ਚ ਵਧੀਆ ਸੜਕਾਂ, ਸਾਫ਼ ਪਾਣੀ ਬਣੀਆਂ ਲੋਕਾਂ ਦੀਆਂ ਮੁਢਲੀਆਂ ਮੰਗਾਂ - ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰ ਚੁੱਕੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ ਵਿੱਚ ਵੀ ਨਗਰ ਕੌਂਸਲ ਚੋਣ 14 ਫ਼ਰਵਰੀ ਨੂੰ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਅਸੀਂ ਨਗਰ ਕੌਂਸਲ ਵਿੱਚ ਸ਼ਾਮਿਲ ਹੋਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪੁੱਛਿਆ। ਪਿੰਡ ਜੱਸੜਾਂ ਦੇ ਲੋਕਾਂ ਨੂੰ ਪੁੱਛਿਆ ਕਿ ਹੁਣ ਉਨ੍ਹਾਂ ਨੂੰ ਨਗਰ ਕੌਂਸਲ ਸ਼ਾਮਿਲ ਹੋਣ ਤੋਂ ਬਾਅਦ ਕੀ ਉਮੀਦਾਂ ਹਨ ਅਤੇ ਉਨ੍ਹਾਂ ਦੇ ਇਲਾਕੇ ਦੇ ਉਹ ਕਿਹੜੇ ਮੁੱਦੇ ਹਨ ਜੋ ਪਹਿਲ ਦੇ ਆਧਾਰ 'ਤੇ ਹੱਲ ਹੋਣ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਉਮੀਦ ਸਿਰਫ਼ ਇੰਨੀ ਸੀ ਕਿ ਉਨ੍ਹਾ ਨੂੰ ਵਧੀਆ ਸੜਕਾਂ, ਪੀਣ ਲਈ ਸਾਫ਼ ਪਾਣੀ ਅਤੇ ਗੰਦਗੀ ਤੋਂ ਛੁਟਕਾਰਾ ਮਿਲ ਸਕੇ।