ਕੁਲਜੀਤ ਸਿੰਘ ਨਾਗਰਾ ਦੇ ਕਾਰਜਕਾਰੀ ਪ੍ਰਧਾਨ ਬਣਨ ‘ਤੇ ਵਕੀਲਾਂ ਨੇ ਵੰਡੇ ਲੱਡੂ - ਕੁਲਜੀਤ ਸਿੰਘ ਨਾਗਰਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ:ਕਾਂਗਰਸ (Congress) ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ (President) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਵੱਲੋਂ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਹਨ। ਕੁਲਜੀਤ ਸਿੰਘ ਨਾਗਰਾ ਦੇ ਕਾਰਜਕਾਰੀ ਪ੍ਰਧਾਨ ਬਣਨ ‘ਤੇ ਜਿੱਥੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਥੇ ਹੀ ਵਕੀਲ ਭਾਈਚਾਰੇ ਦੇ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਜ਼ਿਲ੍ਹਾਂ ਐਡਵੋਕੇਟ ਇੰਦਰਜੀਤ ਸਿੰਘ ਚੀਮਾ ਨੇ ਕੁਲਜੀਤ ਸਿੰਘ ਨਾਗਰਾ ਨੂੰ ਪੰਜਾਬ ਕਾਂਗਰਸ ਦਾ ਕਾਰਜਾਕਾਰੀ ਪ੍ਰਧਾਨ ਬਣਨ ‘ਤੇ ਲੱਡੂ ਵੰਡੇ, ਇਸ ਮੌਕੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ।