ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ SSP ਦਫ਼ਤਰ ਬਾਹਰ ਕੀਤਾ ਹੰਗਾਮਾ - ਪਤੀ ਨੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ SSP ਬਾਹਰ ਕੀਤਾ ਹੰਗਾਮਾ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਚ ਇੱਕ ਮਹਿਲਾ ਨੇ ਆਪਣੇ ਪਤੀ ਦੇ ਹੋਰ ਮਹਿਲਾ ਨਾਲ ਨਾਜਾਇਜ਼ ਸਬੰਧਾਂ ਨੂੰ ਲੈਕੇ ਐਸਐਸਪੀ ਦਫਤਰ ਬਾਹਰ ਧਰਨਾ ਲਗਾਇਆ ਗਿਆ। ਪ੍ਰਦਰਸ਼ਨਕਾਰੀ ਮਹਿਲਾ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਕਾਰਵਾਈ ਦੀ ਮੰਗ ਨੂੰ ਲੈਕੇ ਖੱਜਲ ਖੁਆਰ ਹੋ ਰਹੀ ਹੈ ਪਰ ਉਸਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਿਸਦੇ ਚੱਲਦੇ ਉਸਨੂੰ ਮਜ਼ਬੂਰਨ ਧਰਨਾ ਲਗਾਉਣਾ ਪਿਆ। ਮਹਿਲਾ ਦੇ ਧਰਨਾ ਲਗਾਉਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਇਕੱਠੀ ਹੋ ਗਈ ਅਤੇ ਉਸਨੂੰ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੇ ਬਿਆਨਾਂ ਦੇ ਆਧਾਰ ਉੱਪਰ ਕਾਰਵਾਈ ਕੀਤੀ ਜਾਵੇਗੀ।
TAGGED:
husband illicit affair