thumbnail

By

Published : Jun 26, 2022, 7:44 AM IST

ETV Bharat / Videos

ਨਸ਼ੀਲੇ ਪਦਾਰਥਾਂ ਸਣੇ ਔਰਤ ਗ੍ਰਿਫ਼ਤਾਰ

ਹੁਸ਼ਿਆਰਪੁਰ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਤਹਿਤ ਪੁਲਿਸ ਰੋਜ਼ਾਨਾ ਕਈ ਨਸ਼ਾ ਤਸਕਰਾਂ ਨਸ਼ੇ ਸਮੇਤ ਗ੍ਰਿਫ਼ਤਾਰ (Drug smugglers arrested with drugs) ਕਰ ਰਹੀ ਹੈ। ਇਸੇ ਤਹਿਤ ਟਾਂਡਾ ਪੁਲਿਸ ਨੇ ਇੱਕ ਔਰਤ ਨੂੰ 107 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ (Police) ਮੁਤਾਬਿਕ ਮੁਲਜ਼ਮ ਔਰਤ ਨਸ਼ੇ ਦੀ ਸਪਲਾਈ ਕਰਦੀ ਹੈ। ਪੁਲਿਸ (Police) ਨੇ ਮੁਲਜ਼ਮ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਔਰਤ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਦੱਸਿਆ ਕਿ ਮੁਲਜ਼ਮ ਔਰਤ ‘ਤੇ ਪਹਿਲਾਂ ਵੀ ਨਸ਼ਾ ਤਸਕਰੀ (Drug trafficking) ਦੇ ਮਾਮਲੇ ਦਰਜ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.