ਜਲੰਧਰ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਮਹਿਲਾ ਦੀ ਮੌਤ - ਡਰਾਈਵਰ ਟਰੱਕ ਸਣੇ ਮੌਕੇ ਤੋਂ ਫ਼ਰਾਰ
🎬 Watch Now: Feature Video
ਜਲੰਧਰ: ਸ੍ਰੀ ਗੁਰੂ ਰਵਿਦਾਸ ਚੌਕ ਨੇੜੇ ਦੇਰ ਰਾਤ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਬਾਈਕ ਸਵਾਰ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਾਈਕ ਸਵਾਰ ਮਹਿਲਾ ਦੇ ਪਤੀ ਤੇ ਉਸ ਦੇ ਤਿੰਨ ਸਾਲਾਂ ਪੁੱਤਰ ਨੂੰ ਵੀ ਸੱਟਾਂ ਲੱਗੀਆਂ। ਘਟਨਾ ਦੇ ਬਾਅਦ ਡਰਾਈਵਰ ਟਰੱਕ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਨ੍ਹਾਂ ਨੇੜੇ ਦੇ ਸੀਸੀਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਵਾਇਆ ਹੈ ਕਿ ਉਹ ਮੁਲਜ਼ਮ ਦੀ ਭਾਲ ਕਰ ਛੇਤੀ ਉਨ੍ਹਾਂ ਨੂੰ ਇਨਸਾਫ਼ ਦਿਵਾਉਣਗੇ।