ਬੱਸ ਸਟੈਂਡ ’ਤੇ ਮਹਿਲਾ ਨੇ ਕੀਤਾ ਜ਼ਬਰਦਸਤ ਹੰਗਾਮਾ, ਦੇਖੋ ਵੀਡੀਓ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਬੱਸ ਸਟੈਂਡ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋ ਇੱਕ ਮਹਿਲਾ ਵੱਲੋਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਨਾਲ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀ ਵੱਲੋਂ ਮਹਿਲਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਸ਼ਾਂਤ ਨਹੀਂ ਹੋਈ। ਜਿਸ ਤੋਂ ਬਾਅਦ ਗੁੱਸੇ ਚ ਆਏ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਦੱਸਿਆ ਕਿ ਬੱਸ ਚ ਚੜਦੀ ਇੱਕ ਮਹਿਲਾ ਤੋਂ ਕੰਡਕਟਰ ਵੱਲੋਂ ਉਸਦਾ ਆਧਾਰ ਕਾਰਡ ਮੰਗਿਆ ਗਿਆ ਸੀ ਪਰ ਮਹਿਲਾ ਵੱਲੋਂ ਉਸ ਨਾਲ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਨ੍ਹਾਂ ਹੀ ਨਹੀਂ ਮਹਿਲਾ ਨੇ ਕੰਡਕਟਰ ਦੇ ਨਾਲ ਗਾਲੀ ਗਲੌਚ ਵੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਰਕਾਰ ਤੇ ਗੁੱਸੇ ਹੁੰਦੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਕੋਲੋਂ ਮਹਿਲਾਵਾਂ ਲਈ ਸ਼ੁਰੂ ਕੀਤਾ ਗਿਆ ਮੁਫਤ ਬੱਸ ਸਫਰ ਨੂੰ ਬੰਦ ਕਰਨ ਮੰਗ ਕੀਤੀ ਗਈ।