ਰੁਜ਼ਗਾਰ ਬਚਾਉਣ ਲਈ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਬੈਸਟ ਪ੍ਰਾਈਜ਼ ਕੰਪਨੀ ਦੇ ਵਰਕਰ - ਬੈਸਟ ਪ੍ਰਾਈਜ਼ ਦੇ ਵਰਕਰ
🎬 Watch Now: Feature Video
ਬਠਿੰਡਾ ਵਿਚ ਰੁਜ਼ਗਾਰ ਬਚਾਉਣ ਲਈ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੈਸਟ ਪ੍ਰਾਈਜ਼ ਦੇ ਮੁਲਾਜ਼ਮਾਂ ਭੁੱਚੋ ਖੁਰਦ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਬੈਸਟ ਪ੍ਰਾਈਸ ਕੰਪਨੀ ਵੱਲੋਂ 100 ਦੇ ਕਰੀਬ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਉਹ ਪਿਛਲੇ ਕਰੀਬ ਦੱਸ ਬਾਰਾਂ ਸਾਲਾਂ ਤੋਂ ਇਸ ਕੰਪਨੀ ਵਿੱਚ ਕੰਮ ਕਰ ਰਹੇ ਸਨ। ਜਦੋਂ ਉਨ੍ਹਾਂ ਵੱਲੋਂ ਕੰਪਨੀ ਖ਼ਿਲਾਫ਼ ਸੰਘਰਸ਼ ਕਰਨਾ ਸ਼ੁਰੂ ਕੀਤਾ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਕੋਈ ਹੱਲ ਕਰਦਾ ਨਜ਼ਰ ਨਹੀਂ ਆ ਰਿਹਾ। ਜਿਸ ਤੋਂ ਦੁਖੀ ਹੋ ਕੇ ਨੌਜਵਾਨ ਟੈਂਕੀ 'ਤੇ ਚੜ੍ਹ ਗਏ।