ਕੈਂਸਰ ਨੂੰ ਮਾਤ ਦੇ ਕੇ ਜ਼ਿੰਦਗੀ 'ਚ ਖੁਸ਼ਹਾਲ ਲੋਕਾਂ ਨੇ ਦੱਸਿਆ ਕੈਂਸਰ ਦਾ ਇਲਾਜ - ਕੈਂਸਰ ਦਾ ਇਲਾਜ
🎬 Watch Now: Feature Video
ਦੁਨੀਆਂ ਭਰ ਵਿੱਚ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਬਠਿੰਡਾ ਦੇ ਐਡਵਾਂਸ ਕੈਂਸਰ ਹਸਪਤਾਲ ਵਿੱਚ ਵਰਲਡ ਕੈਂਸਰ ਡੇ ਮਨਾਇਆ ਗਿਆ। ਇਸ ਮੌਕੇ ਕੈਂਸਰ ਨੂੰ ਮਾਤ ਦੇ ਚੁੱਕੇ ਲੋਕਾਂ ਨੂੰ ਬੁਲਾਇਆ ਗਿਆ। ਕੈਂਸਰ ਨੂੰ ਮਾਤ ਦੇ ਚੁੱਕੇ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਜਦੋਂ ਪਤਾ ਲੱਗਿਆ ਕਿ ਉਸ ਨੂੰ ਕੈਂਸਰ ਦੀ ਬਿਮਾਰੀ ਹੈ ਤਾਂ ਇਲਾਜ ਦੇ ਲਈ ਉਸ ਨੂੰ ਪਹਿਲਾਂ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ। ਜਿੱਥੇ ਉਸ ਦਾ ਇਲਾਜ ਕੀਤਾ ਗਿਆ। ਇਲਾਜ ਤੋਂ ਬਾਅਦ ਅਰਸ਼ਦੀਪ ਹੁਣ ਬਠਿੰਡਾ ਦੇ ਐਡਵਾਂਸ ਕੈਂਸਰ ਹਾਸਪਤਾਲ ਵਿੱਚੋਂ ਦਵਾਈ ਲੈ ਰਿਹਾ ਹੈ ਅਤੇ ਹੁਣ ਉਹ ਬਿਲਕੁਲ ਠੀਕ ਹੋ ਚੁੱਕਿਆ ਹੈ।