ਵਿਸ਼ਵ ਕਬੱਡੀ ਕੱਪ: ਭਾਰਤ ਨੇ ਆਸਟ੍ਰੇਲੀਆ ਨੂੰ ਵੱਡੇ ਫਰਕ ਨਾਲ ਹਰਾਇਆ
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਟੂਰਨਾਮੈਂਟ ਦਾ ਸਫ਼ਰ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਸ਼ੁਰੂ ਹੋ ਕੇ ਅੱਜ ਬਠਿੰਡਾ ਵਿਖੇ ਆ ਪਹੁੰਚਿਆ ਹੈ। ਅੱਜ ਬਠਿੰਡਾ ਦੇ ਸਪੋਰਟਸ ਸਟੇਡੀਅਮ ਵਿੱਚ ਦੂਜਾ ਮੈਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ ਜਿੱਥੇ ਭਾਰਤ ਨੇ ਆਸਟਰੇਲੀਆ 48-34 ਨਾਲ ਹਰਾਇਆ। ਆਸਟਰੇਲੀਆ ਟੀਮ ਦੇ ਖਿਡਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਦੀ ਟੀਮ ਕਾਫੀ ਮਜਬੂਤ ਟੀਮ ਸੀ, ਜਿਸ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਆਸਟਰੇਲੀਆ ਦੇ ਵਿੱਚ ਉਹ ਛੇ ਦਿਨ ਕੰਮ ਕਰਦੇ ਹਨ ਤੇ ਇੱਕ ਦਿਨ ਹੀ ਉਨ੍ਹਾਂ ਨੂੰ ਕਸਰਤ ਕਰਨ ਦਾ ਸਮਾਂ ਮਿਲਦਾ ਹੈ, ਜਿਸ ਕਰਕੇ ਉਨ੍ਹਾਂ ਦੀ ਟੀਮ ਭਾਰਤ ਦੇ ਮੁਕਾਬਲੇ ਮਜਬੂਤ ਨਹੀਂ ਹੋ ਸਕੀ ਹੈ। ਹਰਪ੍ਰੀਤ ਦਾ ਕਹਿਣਾ ਹੈ ਕਿ ਉਸਦੀ ਟੀਮ ਹੋਰ ਮਿਹਨਤ ਕਰੇਗੀ ਤਾਂ ਕਿ ਉਹ ਜਿੱਤ ਹਾਸਲ ਕਰ ਸਕਣ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਕਾਫ਼ੀ ਸ਼ਲਾਘਾ ਕੀਤੀ।