ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਕੁੱਟਮਾਰ - ਨੌਜਵਾਨ ਦੀ ਕੁੱਟਮਾਰ
🎬 Watch Now: Feature Video
ਫਰੀਦਕੋਟ: ਪੰਜਾਬ (Punjab) ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਰੋਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਜੈਤੋ ਤੋਂ ਸਾਹਮਣੇ ਆਈਆਂ ਹਨ। ਕੋਟਕਪੂਰਾ ਰੋਡ (Kotkapura Road) ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਹਮਲਾ (Attack on young people) ਕੀਤਾ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ (Medical College, Faridkot) ਵਿੱਚ ਭਰਤੀ ਕਰਵਾਇਆ ਗਿਆ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।