ਸਿਵਲ ਹਸਪਤਾਲ 'ਚ ਨੌਜਵਾਨ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ - ਨੌਜਵਾਨ ਨਸ਼ੇ ਦਾ ਆਦੀ
🎬 Watch Now: Feature Video

ਤਰਨ ਤਾਰਨ: ਇਥੋਂ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਇੱਕ ਨੌਜਵਾਨ ਵਲੋਂ ਫਾਹਾ ਲੈਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਐਸ.ਐਮ.ਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਹਸਪਤਾਲ ਦੇ ਓਟ ਸੈਂਟਰ 'ਚ ਹੀ ਦਵਾਈ ਲੈਣ ਜਾਂ ਗੋਲੀਆਂ ਲੈਣ ਆਉਂਦਾ ਸੀ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਕਾਨੂੰਨ ਮੁਤਾਬਿਕ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।