ਬਿਆਸ ਦਰਿਆ ਵਿੱਚ ਛਾਲ ਮਾਰ ਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ - ਪੋਸਟਮਾਰਟਮ
🎬 Watch Now: Feature Video
ਅੰਮ੍ਰਿਤਸਰ:ਬਿਆਸ ਦਰਿਆ ਵਿਚ ਇੱਕ ਨੌਜਵਾਨ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।ਇਸ ਨੌਜਵਾਨ ਪਹਿਚਾਣ ਜਲੰਧਰ ਦੇ ਪਿੰਡ ਲਿੱਦੜਾਂ ਦੇ ਵਸਨੀਕ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ।ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਉਨ੍ਹਾਂ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਪੁਲਿਸ ਨੇ ਦੱਸਿਆ ਹੈ ਕਿ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਮ੍ਰਿਤਕ ਡੀਜੇ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਦੋ ਬੱਚੇ ਹਨ ਅਤੇ ਇਸ ਵੇਲੇ ਉਸ ਦੀ ਪਤਨੀ ਗਰਭਵਤੀ ਹੈ।ਪੁਲਿਸ ਨੇ ਕਿਹਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ।