ਰੇਲ ਗੱਡੀ ਹੇਠ ਆ ਕੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ - ਟ੍ਰੇਨ ਦੇ ਹੇਠਾਂ ਆ ਕੇ ਖੁਦਕੁਸ਼ੀ
🎬 Watch Now: Feature Video
ਪਟਿਆਲਾ: ਸ਼ਹਿਰ ਦੇ ਰੇਲਵੇ ਸਟੇਸ਼ਨ (The city's railway station) ਦੇ ਨੇੜੇ ਇੱਕ ਨੌਜਵਾਨ ਵੱਲੋਂ ਟ੍ਰੇਨ ਦੇ ਹੇਠਾਂ ਆ ਕੇ ਖੁਦਕੁਸ਼ੀ (Coming under the train and committing suicide) ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਪਾ ਰਹੀ ਅਤੇ ਨਾ ਹੀ ਨੌਜਵਾਨ ਵੱਲੋਂ ਖੁਦਕੁਸ਼ੀ (suicide)ਕਰਨ ਦੇ ਕਾਰਨਾਂ ਦਾ ਕੋਈ ਪਤਾ ਚੱਲਿਆ ਹੈ। ਪੁਲਿਸ ਨੇ ਲਾਸ਼ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ।