ਰੇਲ ਗੱਡੀ ਦੀ ਚਪੇਟ ਵਿਚ ਆ ਜਾਣ ਕਾਰਨ ਨੌਜਵਾਨ ਦੀ ਮੌਤ - ਵਿਅਕਤੀ ਦੀ ਰੇਲ ਗੱਡੀ ਦੀ ਲਪੇਟ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨੱਕੀਆਂ ਵਿਖੇ ਰੇਲ ਗੱਡੀ ਦੀ ਚਪੇਟ ਵਿੱਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਬਹੁਤ ਲੋਕ ਬਾਹਰੋਂ ਆ ਕੇ ਇੱਥੇ ਦਰਿਆ ਵਿੱਚ ਨਹਾਉਂਦੇ ਹਨ ਜਿਸ ਕਾਰਨ ਪਹਿਲਾਂ ਵੀ ਕਈ ਵਾਰ ਅਜਿਹੇ ਹਾਦਸੇ ਵਾਪਰ ਚੁੱਕੇ ਹਨ ਪਰ ਲੋਕ ਫਿਰ ਵੀ ਨਹੀਂ ਹਟਦੇ। ਇਸੇ ਤਰ੍ਹਾਂ ਹੀ ਉਕਤ ਨੌਜਵਾਨ ਦੇ ਨਾਲ ਦੋ ਤਿੰਨ ਨੌਜਵਾਨ ਹੋਰ ਸਨ ਜੋ ਦਰਿਆ ਵਿਚ ਨਹਾ ਰਹੇ ਸੀ ਅਤੇ ਹਾਦਸਾ ਵਾਪਰਨ ਤੋਂ ਬਾਅਦ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਉੱਥੇ ਹੀ ਦੂਜੇ ਪਾਸੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਨੇ ਇਤਲਾਹ ਦਿੱਤੀ ਸੀ ਕਿ ਉਨ੍ਹਾਂ ਸਹਾਰਨਪੁਰ ਸਵਾਰੀ ਗੱਡੀ ਨਾਲ ਪਿੰਡ ਨੱਕੀਆਂ ਵਿਖੇ ਇੱਕ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿੱਚ ਆ ਜਾਣ ਕਾਰਨ ਮੌਤ ਹੋ ਗਈ ਹੈ। ਫਿਲਹਾਲ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਿਸ ਦੀ ਅਜੇ ਸ਼ਨਾਖ਼ਤ ਕੀਤੀ ਜਾ ਰਹੀ ਹੈ।