ਅਕਾਲੀ ਦਲ ਨੇਤਾ ਬੰਟੀ ਰੋਮਾਣਾ ਨੇ ਦੀਪਕ ਟੀਨੂੰ ਦੇ ਫ਼ਰਾਰ ਹੋਣ ਉੱਤੇ ਆਪ ਸਰਕਾਰ ਨੂੰ ਘੇਰਿਆ - ਸਿੱਧੂ ਮੂਸੇਵਾਲਾ ਕਤਲ ਮਾਮਲੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16539783-thumbnail-3x2-romana.jpg)
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲੋਂੜੀਦੇ ਕਥਿਤ ਮੁਲਜ਼ਮ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿਚੋਂ ਭੱਜ ਜਾਣ ਦੇ ਕਈ ਘੰਟੇ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਵਲੋਂ ਕੋਈ ਵੀ ਪ੍ਰਤੀਕਿਰਿਆ ਜਾਰੀ ਨਹੀਂ ਕੀਤੀ ਗਈ ਹੈ। ਇਸ ਉੱਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਕ ਵੀਡੀਓ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅਹਿਮ ਕਥਿਤ ਮੁਲਜ਼ਮ ਦੀਪਕ ਟੀਨੂੰ ਅਤੇ ਊਸ ਦੇ ਸਾਥੀਆਂ ਤੋਂ ਪਹਿਲਾਂ ਜੇਲ੍ਹ ਵਿਚ ਮੋਬਾਇਲ ਫੋਨ ਬਰਾਮਦ ਹੋਇਆ ਸੀ ਅਤੇ ਸਰਕਾਰ ਨੇ ਕਿਹਾ ਸੀ ਕਿ ਉਹ ਇਸ ਦੀ ਜਾਂਚ (Bunty Romana statement on Gangster Deepak Tinu) ਕਰਵਾਉਣਗੇ। ਸਰਕਾਰ ਦੱਸੇ ਕਿ ਉਹ ਜਾਂਚ ਵਿਚ ਕੀ ਸਾਹਮਣੇ ਆਇਆ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ਼ੁਰੂ ਤੋਂ ਹੀ ਇਹ ਗੱਲ ਬੜੇ ਦਾਅਵੇ ਨਾਲ ਕਹਿੰਦੇ ਆ ਰਹੇ ਹਨ ਕਿ ਮੁੱਖ ਮੰਤਰੀ ਦੀ ਮਰਜੀ ਤੋਂ ਬਿਨਾਂ ਸੂਬੇ ਅੰਦਰ ਪੱਤਾ ਨੀ ਹਿੱਲ ਸਕਦਾ ਤਾਂ ਕਿ ਹੁਣ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿਚੋਂ ਭੱਜ ਜਾਣ 'ਤੇ ਇਹ ਮੰਨ ਲਿਆ ਜਾਵੇ ਕਿ ਸੂਬੇ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਨ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਕੋਲ ਹੀ ਹੈ, ਤਾਂ ਟੀਨੂੰ ਉਨ੍ਹਾਂ ਦੇ ਇਸ਼ਾਰੇ 'ਤੇ ਭੱਜਿਆ।
Last Updated : Oct 3, 2022, 11:26 AM IST