ਰੇਲਵੇ ਓਵਰਬ੍ਰਿਜ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਕੀਤਾ ਰੋਸ਼ ਪ੍ਰਦਰਸ਼ਨ - ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9530014-thumbnail-3x2-ss.jpg)
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਮੁੱਖ ਰੇਲਵੇ ਫਾਟਕਾਂ ਦੇ ਲਾਗੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਵਰਕਰਾਂ ਨੇ ਸਥਾਨਕ ਲੋਕਾਂ ਨੇ ਰੇਲਵੇ ਫਾਟਕਾਂ ਦੇ ਦੂਜੇ ਪਾਸੇ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਰੇਲਵੇ ਓਵਰ ਬ੍ਰਿਜ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਸਬੰਧੀ ਯੂਥ ਅਕਾਲੀ ਦਲ ਮਾਲਵਾ ਜ਼ੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਿਧਾਇਕ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵਿਧਾਇਕ ਵੱਲੋਂ ਆਪਣੇ ਚਹੇਤਿਆਂ ਨੂੰ ਲਾਭ ਦੇਣ ਦੇ ਲਈ ਇਸ ਦਾ ਕੰਮ ਰੋਕ ਨਵੇਂ ਨਕਸ਼ੇ ਬਣਾਏ ਗਏ ਤਾਂ ਜੋ ਉਨ੍ਹਾਂ ਦੇ ਚਹੇਤੇ ਆਪਣੀ ਜ਼ਮੀਨ ਮਹਿੰਗੇ ਭਾਅ ਵਿੱਚ ਵੇਚ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਇਸ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।