ਅੰਮ੍ਰਿਤਸਰ ਦੇ ਅੰਨਗੜ੍ਹ ਵਿਚ ਨੌਜਵਾਨ ਵੱਲੋਂ ਨਸ਼ਾ ਵੇਚਣ ਦੀ ਵੀਡੀਓ ਵਾਇਰਲ - punjab crime news
🎬 Watch Now: Feature Video
ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਕੁਝ ਲੋਕ ਸ਼ਰੇਆਮ ਚਿੱਟਾ ਵੇਚਦੇ ਹੋਏ ਨਜਰ ਆ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਅੰਮ੍ਰਿਤਸਰ ਦੇ ਇਲਾਕਾ ਅੰਨਗੜ੍ਹ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਵੀਡੀਓ ਵੀ ਨਸ਼ੇ ਵਿੱਚ ਧੁੱਤ ਨੌਜਵਾਨਾਂ ਦੀ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਇੱਕ ਪਾਸੇ ਜਿੱਥੇ ਸਰਕਾਰ ਨਸ਼ਾ ਖਤਮ ਹੋਣ ਦੀ ਗੱਲ ਆਖ ਰਹੀ ਹੈ ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾਂ ਦੀਆਂ ਤਸਵੀਰਾਂ ਸਰਕਾਰ ਦੇ ਦਾਅਵਾ ਨੂੰ ਖੋਖਲਾ ਸਾਬਿਤ ਕਰ ਰਹੀਆਂ ਹਨ। ਇਹ ਵਾਇਰਲ ਵੀਡੀਓ ਤਾਜਾ ਹੈ ਜਾਂ ਪੁਰਾਣੀ ਅਦਾਰਾ ਈਟੀਵੀ ਭਾਰਤ ਪੰਜਾਬ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।