ਲਤਾ ਮੰਗੇਸ਼ਕਰ ਦੀ ਯਾਦ ’ਚ ਸ਼ਰਧਾਂਜਲੀ ਸਮਾਰੋਹ - Tribute paid to Lata Mangeshkar
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਸਰਕਾਰੀ ਕਾਲਜ ਵਿੱਚ ਮਹਾਨ ਗਾਇਕਾ ਲਤਾ ਮੰਗੇਸ਼ਕਰ ਜੀ ਦੀ ਨਿੱਘੀ ਮਿੱਠੀ ਯਾਦ ਵਿੱਚ ਸੱਭਿਆਚਾਰ ਸੰਭਾਲ ਸੁਸਾਇਟੀ ਹੁਸ਼ਿਆਰਪੁਰ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਸੰਗੀਤ ਵਿਭਾਗ ਵੱਲੋਂ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ (Tribute paid to Lata Mangeshkar at Hoshiarpur) ਗਿਆ। ਇਹ ਸਮਾਗਮ ਸਰਕਾਰੀ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਕਰਵਾਇਆ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਆਮ ਤੇ ਖ਼ਾਸ ਲੋਕਾਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਨਵਾਂ ਸ਼ਹਿਰ ਹੁਸ਼ਿਆਰਪੁਰ ਦੇ ਮਸ਼ਹੂਰ ਸਮਾਜ ਸੇਵੀ ਡਾ. ਰਜਿੰਦਰ ਸਿੰਘ ਓਬਰਾਏ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਡਾ. ਹਰਜਿੰਦਰ ਸਿੰਘ ਓਬਰਾਏ ਨੇ ਜਿੱਥੇ ਮਰਹੂਮ ਵਿਸ਼ਵ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਯਾਦ ਕੀਤਾ ਉੱਥੇ ਹੀ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਵੀ ਦਿੱਤਾ ਕਿ ਸੰਗੀਤ ਰੂਹ ਦੀ ਖੁਰਾਕ ਹੈ ਅਤੇ ਜਿਸ ਦੇ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਇਸ ਲਈ ਚੰਗਾ ਸੰਗੀਤ ਨੂੰ ਸੁਣਨ ਅਤੇ ਜੀਵਤ ਰੱਖਣ ਲਈ ਉਪਰਾਲੇ ਕਰਨ ਦੀ ਲੋੜ ਹੈ।
Last Updated : Feb 3, 2023, 8:20 PM IST