ਆੜ੍ਹਤੀਆਂ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ - ਬਠਿੰਡਾ ਦੇ ਸਰਕਾਰੀ ਹਸਪਤਾਲ
🎬 Watch Now: Feature Video
ਬਠਿੰਡਾ: ਪਿੰਡ ਪੂਹਲਾ ਦੇ ਰਹਿਣ ਵਾਲੇ ਨੌਜਵਾਨ ਕਿਸਾਨ ਹਰਚਰਨ ਸਿੰਘ ਉਰਫ਼ ਕਾਲਾ ਵੱਲੋਂ ਆੜ੍ਹਤੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਰਚਰਨ ਸਿੰਘ ਉਰਫ਼ ਕਾਲਾ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਦੇ ਅਕਾਊਂਟ ਫੇਸਬੁੱਕ ਤੇ ਲਾਈਵ ਹੋ ਕੇ ਆੜ੍ਹਤੀਆ ਬਲਜਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ 'ਤੇ ਲੱਖਾਂ ਰੁਪਏ ਦੇ ਧੋਖਾਧੜੀ ਕਰਨ ਦੇ ਦੋਸ਼ ਲਾਏ ਹਨ। ਹਰਚਰਨ ਸਿੰਘ ਦੀ ਮੌਤ ਤੋਂ ਬਾਅਦ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿਥੇ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਦੋ ਲੋਕਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
Last Updated : Feb 3, 2023, 8:18 PM IST