ਦਿਨ ਦਿਹਾੜੇ ਮਹਿਲਾ ਤੋਂ ਵੱਡੀ ਲੁੱਟ, ਘਟਨਾ ਸੀਸੀਟੀਵੀ ’ਚ ਕੈਦ - Mansa crime news
🎬 Watch Now: Feature Video
ਮਾਨਸਾ: ਸੂਬੇ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਮਾਨਸਾ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਇੱਕ ਮਹਿਲਾ ਨੂੰ ਨਿਸ਼ਾਨਾ ਬਣਾਇਆ ਹੈ। ਮੋਟਰਸਾਇਕਲ ਸਵਾਰ ਦੋ ਲੁਟੇਰੇ ਮਹਿਲਾ ਦੀ ਸੋਨੇ ਦੀ ਚੇਨ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਿਲ੍ਹੇ ਦੇ ਕਚਹਿਰੀ ਰੋਡ ਉੱਪਰ ਕੇਸਰ ਸਿੰਘ ਧਲੇਵਾਂ ਵਾਲੀ ਗਲੀ ਦੇ ਵਿੱਚ ਸਵੇਰੇ ਕਰੀਬ 7 ਵਜੇ ਦੀ ਘਟਨਾ ਹੈ ਜੋ ਕਿ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਇਸ ਘਟਨਾ ਦੀ ਸੂਚਨਾ ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਉੱਪਰ ਮਾਮਲਾ ਦਰਜ ਕਰ ਲਿਆ ਹੈ ਅਤੇ ਲੁਟੇਰਿਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
Last Updated : Feb 3, 2023, 8:19 PM IST