ਦਿਨ ਦਿਹਾੜ੍ਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ - ਜ਼ੀਰਾ ਚ ਚੱਲੀਆਂ ਗੋਲੀਆਂ
🎬 Watch Now: Feature Video
ਫਿਰੋਜ਼ਪੁਰ: ਜ਼ੀਰਾ ਸ਼ਹਿਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦਿਨ ਦਿਹਾੜੇ ਜ਼ੀਰਾ ਸ਼ਹਿਰ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਸ਼ਹਿਰ ਦੇ ਮੇਨ ਚੌਕ ਘੰਟਾ ਘਰ ਨਜ਼ਦੀਕ ਤਲਵੰਡੀ ਰੋਡ ਸਥਿਤ ਹਾਕਰ ਰੈਸਟੋਰੈਂਟ ਅੰਦਰ ਇਹ ਘਟਨਾ ਵਾਪਰੀ ਹੈ। ਦੋ ਅਣਪਛਾਤੇ ਵਿਅਕਤੀਆਂ ਦੁਆਰਾ ਸ਼ਖ਼ਸ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਗੋਲੀਆਂ ਲੱਗਣ ਕਾਰਨ ਸ਼ਖ਼ਸ ਦੀ ਮੌਤ ਹੋ ਗਈ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁਲਿਸ ਪਹੁੰਚੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਕਿ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST